'ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 255 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,186 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 828 ਨਸ਼ੀਲੀਆਂ ਗੋਲੀਆਂ ਅਤੇ 1.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 337 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026   ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ...
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
ਉੱਤਰੀ ਕੋਰੀਆ ਵੱਲੋਂ ਬੈਲਿਸਟਿਕ ਮਿਜ਼ਾਈਲ ਦਾਗੇ ਜਾਣ ਦੀ ਖ਼ਬਰ ਨੇ ਪੂਰੀ ਦੁਨੀਆ,ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ