'ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,386 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋ ਭੁੱਕੀ, 110 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 316 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 359 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਮਾਨਸੂਨ ਸ਼ੁਰੂ ਹੁੰਦੇ ਹੀ ਆਪਣੀ ਡਾਇਟ ‘ਚ ਕਰ ਲਓ ਬਦਲਾਅ ਮਾਨਸੂਨ ਸ਼ੁਰੂ ਹੁੰਦੇ ਹੀ ਆਪਣੀ ਡਾਇਟ ‘ਚ ਕਰ ਲਓ ਬਦਲਾਅ
ਪਟਿਆਲਾ, 27 ਜੂਨ, 2026, (ਆਜ਼ਾਦ ਸੋਚ ਨਿਊਜ਼):-  ਮਾਨਸੂਨ (ਬਰਸਾਤ) ਦਾ ਮੌਸਮ ਜਿੱਥੇ ਗਰਮੀ ਤੋਂ ਰਾਹਤ ਦਿੰਦਾ ਹੈ, ਉੱਥੇ ਹੀ ਆਪਣੇ...
ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਸ਼ੁੱਕਰਵਾਰ ਨੂੰ ਆਪਣਾ ਆਖਰੀ ਹਾਈ-ਸਪੀਡ ਟ੍ਰਾਇਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ
ਸੌਦਾ ਸਾਧ ਆਪਣੀ 30 ਦਿਨਾਂ ਦੀ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ
ਵੈਨੇਜ਼ੁਏਲਾ ਵਿੱਚ ਬੁੱਧਵਾਰ (24 ਜੂਨ 2026) ਨੂੰ ਆਏ ਦੋ ਭਿਆਨਕ ਅਤੇ ਵਿਨਾਸ਼ਕਾਰੀ ਭੂਚਾਲਾਂ ਕਾਰਨ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-06-2026 ਅੰਗ 796
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ