ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਚੰਡੀਗੜ੍ਹ, 14 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ।

ਇਸ ਤੋਂ ਇਲਾਵਾ 89 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 165 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" 350ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 7 ਕਿਲੋ ਭੁੱਕੀ, 640 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 58,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 350 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,602 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
  ਚੰਡੀਗੜ੍ਹ  14 ਫਰਵਰੀ 2026  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ