‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ ਕੀਤੀ  ਅਤੇ  ਸੂਬੇ ਭਰ ਵਿੱਚ 60 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 49 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 264 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,447 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 749 ਗ੍ਰਾਮ ਹੈਰੋਇਨ, 15,285 ਨਸ਼ੀਲੀਆਂ ਗੋਲੀਆਂ ਅਤੇ 3400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਕੀਤਾ ਹੈ।

ਜਿਕਰਯੋਗ ਹੈ ਕਿ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 264 ਥਾਵਾਂ ਤੇ ਛਾਪੇਮਾਰੀ ਕੀਤੀ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 290 ਸ਼ੱਕੀ ਵਿਅਕਤੀਆਂ ਦੀ  ਜਾਂਚ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ- ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੈੱਡਿਕਸ਼ਨ ਐਂਡ ਪ੍ਰੀਵੈਨਸ਼ਨ  - ਲਾਗੂ ਕੀਤੀ ਹੈ, ‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ