'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 22 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,639 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 50.5 ਕਿਲੋ ਹੈਰੋਇਨ, 1834 ਨਸ਼ੀਲੀਆਂ ਗੋਲੀਆਂ ਅਤੇ 22,925 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 360 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 385 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ