'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 23 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ।

ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ