‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 24 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਕਮੇਟੀ ਦਾ ਗਠਨ ਵੀ ਕੀਤਾ ਹੈ।
68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 325 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ  ਜਾਂਚ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡਡਕਸ਼ਨ ਐਂਡ ਪ੍ਰੀਵੈਨਸ਼ਨ  - ਲਾਗੂ ਕੀਤੀ ਹੈ, `ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ