'ਯੁੱਧ ਨਸ਼ਿਆਂ ਵਿਰੁੱਧ': 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 28 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 272 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,444 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 699 ਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 519 ਨਸ਼ੀਲੀਆਂ ਗੋਲੀਆਂ ਅਤੇ 84,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 52 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 268 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 275 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ