‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ


ਚੰਡੀਗੜ੍ਹ, 6 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 251 ਥਾਵਾਂ ਤੇ ਛਾਪੇਮਾਰੀ ਕੀਤੀ  ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 277 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ
ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ