'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਦਸੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 339 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ ਭਿਆਨਕ ਜੰਗ ਦਾ ਰੂਪ ਲੈ ਚੁੱਕਾ ਹੈ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ ਭਿਆਨਕ ਜੰਗ ਦਾ ਰੂਪ ਲੈ ਚੁੱਕਾ ਹੈ
Bangkok/Phnom Penh, December 11, 2025,(Azad Soch News):-  ਥਾਈਲੈਂਡ ਅਤੇ ਕੰਬੋਡੀਆ (Thailand and Cambodia) ਵਿਚਕਾਰ ਸਰਹੱਦ 'ਤੇ ਚੱਲ ਰਿਹਾ ਸੰਘਰਸ਼ ਹੁਣ...
ਸਬ ਜੇਲ੍ਹ ਪੱਟੀ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਅਤੇ ਯੂਥ ਅਗੇਂਸਟ ਡਰੱਗਸ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡ-ਪਿੰਡ ਜਾ ਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਪੀ.ਪੀ.ਸੀ.ਬੀ. ਨੇ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕਤਾ ਤੇ ਸਿਖ਼ਲਾਈ ਸੈਸ਼ਨ ਕਰਵਾਇਆ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ