'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਦਸੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 65 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 305 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 327 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ