'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਦਸੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 32 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 500 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 132 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 142 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 5 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।  

Advertisement

Advertisement

Latest News

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ
ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ...
ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ - ਡਿਪਟੀ ਕਮਿਸ਼ਨਰ
ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ
ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ
ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਕੀਤੀ ਜਾਰੀ
ਧਨੌਲਾ ਵਿਖੇ ਠੋਸ ਕੂੜਾ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਅਭਿਆਨ ਕੀਤਾ ਗਿਆ