ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ


ਚੰਡੀਗੜ੍ਹ, 18 ਫਰਵਰੀ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ  ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 232 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ

ਜ਼ਿਕਰਯੋਗ ਹੈ ਕਿ  ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 354ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2.7 ਕਿਲੋ ਅਫੀਮ, 419 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 354 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,184 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ
ਚੰਡੀਗੜ੍ਹ, 18 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ...
384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ
ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ - ਸ਼੍ਰੀ ਅਦਿੱਤਿਆ ਡੇਚਲਵਾਲ
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ
ਲੰਬੀ ਖੇਤਰ ਲਈ ਵੱਡੀ ਸੌਗਾਤ – 80.51 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 115 ਕਿਲੋਮੀਟਰ ਲੰਬੀਆਂ ਸੜਕਾਂ ਲੋਕਾਂ ਨੂੰ ਸਮਰਪਿਤ