'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 26 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 327 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 360 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ