'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਚੰਡੀਗੜ੍ਹ, 27 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 372 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ
ਚੰਡੀਗੜ੍ਹ, 27 ਦਸੰਬਰ 2025:ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਵਿਜੀਲੈਂਸ ਬਿਊਰੋ, ਅੰਮ੍ਰਿਤਸਰ...
ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ - ਸੀ.ਜੇ.ਐਮ ਨੀਰਜ ਗੋਇਲ