‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,206 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 593 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 1198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 312 ਥਾਵਾਂ ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 320 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ  - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ