'ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 5 ਜਨਵਰੀ:


ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 48 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 223 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 242 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ