ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 312 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ।

ਛਾਪੇਮਾਰੀਆਂ ਦੇ ਸਿੱਟੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.2 ਕਿਲੋ ਹੈਰੋਇਨ, 7 ਕਿਲੋ ਭੁੱਕੀ, 496 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 296 ਥਾਵਾਂ ’ਤੇ ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 300 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ