'ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਜਨਵਰੀ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,191  ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.3 ਕਿਲੋ ਹੈਰੋਇਨ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 271 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 18 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ