ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਚੰਡੀਗੜ੍ਹ, 21 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 32ਵੇਂ ਦਿਨ, ਪੁਲਿਸ ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ।

ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 151 ਵਿਅਕਤੀਆਂ ਦੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ  ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 117 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 357 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ