'ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਜਨਵਰੀ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ।

ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
 
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 275 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 274 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ