ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 11,413 ਹੋ ਗਈ ਹੈ।

ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 134 ਵਿਅਕਤੀਆਂ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਸਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਜਾਂ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।  

ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ" ਨੂੰ 361ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 88 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 361 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51216 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲੀਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ
ਚੰਡੀਗੜ੍ਹ , 25 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ...
ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ
ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ
ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ 'ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ
ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ
ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ