ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 108 ਵਿਅਕਤੀਆਂ ਨੂੰ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।  

ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 367ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52009 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲੀਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ