ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ।

ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 102 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 377ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 13 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 443 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਸਿਰਫ 377 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,383 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਐਸ.ਏ.ਐਸ.ਨਗਰ, ਮਾਰਚ 13-  ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ...
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ
ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ 'ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ