ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ।

ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 420ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 415 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ, ਸਿਰਫ 420 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...
ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ
ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ - ਦੀਪਕ ਬਾਲੀ
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ 'ਪੰਜਾਬ ਦੇ ਗੱਦਾਰ' ਨਾਅਰਿਆਂ ਦਾ ਕਰਨਾ ਪਿਆ ਸਾਹਮਣਾ
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ