ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ।

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 421ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ ਅਤੇ 306 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ ਸਿਰਫ 421 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,898 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ (27 ਅਪ੍ਰੈਲ 2026) ਤੋਂ ਹਿਮਾਚਲ ਪ੍ਰਦੇਸ਼ ਦੇ ਆਪਣੇ 5 ਤੋਂ 6 ਦਿਨਾਂ ਦੇ ਦੌਰੇ ਲਈ ਸ਼ਿਮਲਾ ਪਹੁੰਚ ਰਹੇ ਹਨ