MP ਸੰਜੇ ਸਿੰਘ ਦੀ ਜ਼ਮਾਨਤ 'ਤੇ CM ਭਗਵੰਤ ਮਾਨ ਨੇ ਕਿਹਾ-ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

MP ਸੰਜੇ ਸਿੰਘ ਦੀ ਜ਼ਮਾਨਤ 'ਤੇ CM ਭਗਵੰਤ ਮਾਨ ਨੇ ਕਿਹਾ-ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

Chandigarh, 3 April 2024,(Azad Soch News):- ਸੁਪਰੀਮ ਕੋਰਟ (Supreme Court) ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha Member Sanjay Singh) ਨੂੰ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ,ਸੱਚ ਨੂੰ ਦਬਾਇਆ ਜਾ ਸਕਦਾ ਹੈ,ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ,ਸੱਚ ਕਦੇ ਨਹੀਂ ਮਰਦਾ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ (ED) ਨੇ ਬਿਨਾਂ ਸਬੂਤਾਂ ਦੇ ਗ੍ਰਿਫ਼ਤਾਰ ਕੀਤਾ ਸੀ ਅਤੇ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਸੀ।

ਪਰ ਸੁਪਰੀਮ ਕੋਰਟ (Supreme Court) ਨੇ ਸਾਫ਼ ਕਿਹਾ ਕਿ ਈਡੀ (ED) ਕੋਲ ਉਨਾਂ ਦੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਇਸ ਲਈ ਉਨਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ,ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਜਾਂਚ ਕਰਨਾ ਨਹੀਂ ਹੈ,ਉਨ੍ਹਾਂ ਦਾ ਉਦੇਸ਼ ‘ਆਪ’ ਆਗੂਆਂ ਨੂੰ ਪਰੇਸ਼ਾਨ ਕਰਨਾ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਰੋਕਣਾ ਹੈ,ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਤੰਗ ਪਰੇਸ਼ਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ,ਉਨ੍ਹਾਂ ਕਿਹਾ ਕਿ ਭਾਜਪਾ ਦੇ ਝੂਠ ਦਾ ਹੁਣ ਪਰਦਾਫਾਸ਼ ਹੋ ਗਿਆ ਹੈ,ਉਸਦਾ ਝੂਠ ਹੁਣ ਖਤਮ ਹੋਣ ਵਾਲਾ ਹੈ,ਇਨ੍ਹਾਂ ਚੋਣਾਂ ਵਿੱਚ ਦੇਸ਼ ਦੇ ਲੋਕ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਦਾ ਹਿਸਾਬ ਦੇਣਗੇ ਅਤੇ ਉਸ ਨੂੰ ਬੁਰੀ ਤਰ੍ਹਾਂ ਹਰਾ ਕੇ ਸੱਤਾ ਤੋਂ ਲਾਂਭੇ ਕਰਨਗੇ।

 

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ