ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 07 ਮਈ,2024

            ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ 87 ਫ਼ਰੀਦਕੋਟ ਲੋਕ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ ਇੱਕ  ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

 

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਉਮੀਦਵਾਰ ਸ੍ਰੀ ਬਹਾਦਰ ਸਿੰਘ, ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਵਜੇ ਤੱਕ ਕੇਵਲ ਉਪਰੋਕਤ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅੱਜ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਕਾਰਜਸ਼ੀਲ ਸੀ।

 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕ੍ਰਿਆ ਨੂੰ ਬਿਹਤਰ ਤਰੀਕੇ ਨਾਲ ਸੰਪੰਨ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੇ ਇੰਤਜ਼ਾਮ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਇਹ ਪ੍ਰਕ੍ਰਿਆ ਨੂੰ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਮੌਜੂਦਗੀ ਵਿੱਚ ਪੂਰਨ ਰੂਪ ਨਾਲ ਸ਼ਾਂਤਮਈ ਢੰਗ ਨਾਲ ਸ਼ੁਰੂ ਕੀਤਾ ਗਿਆ।

 

ਚੋਣ ਜ਼ਾਬਤੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। 

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ