ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਜੀ ਰੈਂਡੇਮਾਈਜੇਸ਼ਨ ਮੁਕੰਮਲ

ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਜੀ ਰੈਂਡੇਮਾਈਜੇਸ਼ਨ ਮੁਕੰਮਲ

ਫ਼ਰੀਦਕੋਟ 15 ਮਈ,2024

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਸਰੀ ਰੈਂਡੇਮਾਈਜੇਸ਼ਨ ਜਨਰਲ ਆਬਜਰਵਰ ਰੂਹੀ ਖਾਨ ਆਈ.ਏ.ਐਸ ਦੀ ਨਿਗਰਾਨੀ ਹੇਠ ਹੋਈ  ਜਿਸ ਤਹਿਤ 668 ਪੋਲਿੰਗ ਪਾਰਟੀਆਂ ਨੂੰ 511 ਪੋਲਿੰਗ ਬੂਥਾਂ ਤੇ ਸਾਫਟਵੇਅਰ ਦੀ ਮਦਦ ਨਾਲ ਬਿਨਾਂ ਕਿਸੇ ਮਨੁੱਖੀ ਦਖਲ ਤੇ ਲਗਾਇਆ ਗਿਆ । ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਇਸ ਮੌਕੇ ਜਾਣਕਾਰੀ ਦਿੰਦਿਆਂ ਜਨਰਲ ਆਬਜਰਵਰ ਰੂਹੀ ਖਾਨ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਤੇ ਚਾਰ ਪੋਲਿੰਗ ਪਾਰਟੀਆਂ ਦੇ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਤਹਿਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਗੇ ।

          ਉਹਨਾਂ ਕਿਹਾ ਕਿ ਫਰੀਦਕੋਟ ਲੋਕ ਸਭਾ ਹਲਕੇ ਤਹਿਤ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਡਰ, ਭੈਅ ਤੇ ਭੇਦਭਾਵ ਦੇ ਵੋਟਾਂ ਭੁਗਤਾਈਆਂ ਜਾਣਗੀਆਂ । ਉਹਨਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਨੂੰ ਵੀ ਲੋਕਾਂ ਵਿੱਚ ਸੁਰੱਖਿਆ ਭਾਵਨਾ ਪੈਦਾ ਕਰਨ ਲਈ ਤੈਨਾਤ ਕੀਤਾ ਜਾਵੇਗਾ । ਮਹਿਲਾਵਾਂ ਦੀ ਸੁਰੱਖਿਆ ਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪਿੰਕ ਬੂਥਾਂ ਦੀ ਸਥਾਪਨਾ ਕੀਤੀ ਜਾਵੇਗੀ । ਇਸ ਤੋਂ ਇਲਾਵਾ ਵੋਟਰਾਂ ਨੂੰ ਗਰਮੀ ਕਾਰਨ ਆਉਣ ਵਾਲੀਆਂ ਤਕਲੀਫਾਂ ਤੋਂ ਨਿਜਾਤ ਦਿਵਾਉਣ ਲਈ ਪਾਣੀ ਤੋਂ ਇਲਾਵਾ ਹੋਰ ਤਰਲ ਪਦਾਰਥ ਵੀ ਪ੍ਰਦਾਨ ਕੀਤੇ ਜਾਣਗੇ ।

 ਮੁੱਖ ਚੋਣਕਾਰ ਅਫਸਰ ਪੰਜਾਬ ਸ੍ਰੀ ਸਿਬਨ ਸੀ ਦੀਆਂ ਹਦਾਇਤਾਂ ਤੇ ਆਸ਼ਾ ਵਰਕਰਾਂ ਨੂੰ ਵੀ ਇਲੈਕਸ਼ਨ ਡਿਊਟੀ ਤੇ ਲਗਾਇਆ ਜਾ ਰਿਹਾ ਹੈ । ਇਹਨਾਂ ਨੂੰ ਮੁੱਖ ਚੋਣਕਾਰ ਅਫਸਰ ਦੀਆਂ ਹਦਾਇਤਾਂ ਤੇ 200 ਰੁਪਏ ਪ੍ਰਤੀ ਮਹੀਨਾ ਦਿਨ ਦਿੱਤਾ ਜਾਵੇਗਾ ਇਨ੍ਹਾਂ ਆਸ਼ਾ ਵਰਕਰਾਂ ਨੂੰ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਤੇ ਖਾਣੇ ਦੇ ਪ੍ਰਬੰਧਨ ਆਦਿ ਲਈ ਤੈਨਾਤ ਕੀਤਾ ਜਾਵੇਗਾ ‌।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਫ਼ਰੀਦਕੋਟ ਡਾ. ਵਰੁਣ ਕੁਮਾਰ, ਸਹਾਇਕ ਰਿਟਰਨਿੰਗ ਅਫ਼ਸਰ ਕੋਟਕਪੂਰਾ ਸ੍ਰੀਮਤੀ ਵੀਰਪਾਲ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀਮਤੀ ਪਰਲੀਨ ਕੌਰ ਬਰਾੜ, ਸਹਾਇਕ ਕਮਿਸ਼ਨਰ(ਜ) ਮਿਸ ਤੁਸ਼ਿਤਾ ਗੁਲਾਟੀ, ਸ੍ਰੀਮਤੀ ਹਰਜਿੰਦਰ ਕੌਰ ਚੋਣ ਤਹਿਸੀਲਦਾਰ ਅਤੇ ਸ੍ਰੀ ਗੁਰਜਿੰਦਰ ਸਿੰਘ, ਡੀ.ਆਈ.ਓ ਹਾਜ਼ਰ ਸਨ।

Tags:

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ