ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨਮੋਲ ਮੁਸਕਾਨ ਕਾਂਤੀ (ਪਤਨੀ ਦੀਪ ਸਿੰਘ) ਚੈਰੀਟੇਬਲ ਟਰੱਸਟ ਵੱਲੋਂ ਸੇਵਾ ਤੇ ਸ਼ਰਧਾ ਦਾ ਪ੍ਰਤੀਕ ਸਮਰਪਣ 

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨਮੋਲ ਮੁਸਕਾਨ ਕਾਂਤੀ (ਪਤਨੀ ਦੀਪ ਸਿੰਘ) ਚੈਰੀਟੇਬਲ ਟਰੱਸਟ ਵੱਲੋਂ ਸੇਵਾ ਤੇ ਸ਼ਰਧਾ ਦਾ ਪ੍ਰਤੀਕ ਸਮਰਪਣ 

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨਮੋਲ ਮੁਸਕਾਨ ਕਾਂਤੀ (ਪਤਨੀ ਦੀਪ ਸਿੰਘ) ਚੈਰੀਟੇਬਲ ਟਰੱਸਟ ਵੱਲੋਂ ਸੇਵਾ ਤੇ ਸ਼ਰਧਾ ਦਾ ਪ੍ਰਤੀਕ ਸਮਰਪਣ 

ਖਰੜ 3 ਨਵੰਬਰ,2025:- ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਅਤੇ ਸੇਵਾ ਭਾਵਨਾ ਨਾਲ ਪ੍ਰੇਰਿਤ ਵੱਖ-ਵੱਖ ਸੇਵਾ ਕਾਰਜ ਕੀਤੇ ਗਏ।

ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਨੇ ਦੱਸਿਆ ਕਿ ਖਰੜ ਵਿਖੇ ਨਗਰ ਕੀਰਤਨ ਦੌਰਾਨ ਟਰੱਸਟ ਵੱਲੋਂ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਬਿਲਕੁਟ (ਮਿੱਠਾਈ) ਵੰਡਿਆ ਗਿਆ। ਇਸ ਦੇ ਨਾਲ ਹੀ ਛੋਟੇ ਬੱਚਿਆਂ ਵਿੱਚ ਚਾਕਲੇਟ ਅਤੇ ਟੋਫੀਆਂ ਵੰਡੀਆਂ ਗਈਆਂ, ਜਿਸ ਨਾਲ ਸੰਗਤਾਂ ਦੇ ਰੂਪ ਵਿੱਚ ਹਾਜ਼ਰ ਬਚਿਆਂ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ।

ਸ੍ਰੀਮਤੀ ਅਮਰਜੀਤ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ — ਵੰਡ ਛਕਣਾ ਅਤੇ ਨਿਸ਼ਕਾਮ ਸੇਵਾ ਕਰਨੀ — ਸਾਡੇ ਜੀਵਨ ਦਾ ਅਟੂਟ ਹਿੱਸਾ ਹੋਣਾ ਚਾਹੀਦਾ ਹੈ। ਇਸ ਪ੍ਰੇਰਣਾ ਤਹਿਤ ਟਰੱਸਟ ਵੱਲੋਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਲੋੜਵੰਦ ਪਰਿਵਾਰਾਂ ਲਈ ਵਿਸ਼ੇਸ਼ ਲੰਗਰ ਸੇਵਾ ਵੀ ਆਯੋਜਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਪ੍ਰੇਰਿਤ ਕਰਦੇ ਹਨ ਕਿ ਅਸੀਂ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਅੱਗੇ ਆਈਏ ਅਤੇ ਸੇਵਾ ਨੂੰ ਆਪਣਾ ਧਰਮ ਬਣਾਈਏ।ਅੰਤ ਵਿੱਚ ਸ੍ਰੀਮਤੀ ਅਮਰਜੀਤ ਕੌਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਾਰੀਆਂ ਸੰਗਤਾਂ ਨੂੰ ਚੜ੍ਹਦੀ ਕਲਾ ਬਖ਼ਸ਼ਣ ਤੇ ਗੁਰੂ ਨਾਨਕ ਦੇਵ ਜੀ ਦਾ ਨੂਰ ਹਰ ਘਰ ਵਿੱਚ ਚਮਕੇ।

Tags: Punjab

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ