ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

ਤਰਨ ਤਾਰਨ, 10 ਦਸੰਬਰ (         )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਜੀ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਜੀ ਨੇ ਕਿਹਾ ਕਿ ਸਮੇਂ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸਮਝ ਦੀ ਅਤੀ ਜਰੂਰੀ ਲੋੜ ਹੈ ਅਤੇ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਐੱਲ ਏ ਮੈਡਮ ਰਜਨੀ ਬਾਲਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜਰ ਸਨ। 

Advertisement

Advertisement

Latest News

ਸਬ ਜੇਲ੍ਹ ਪੱਟੀ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਅਤੇ ਯੂਥ ਅਗੇਂਸਟ ਡਰੱਗਸ  ਮਨਾਇਆ ਗਿਆ ਸਬ ਜੇਲ੍ਹ ਪੱਟੀ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਅਤੇ ਯੂਥ ਅਗੇਂਸਟ ਡਰੱਗਸ ਮਨਾਇਆ ਗਿਆ
ਪੱਟੀ/ਤਰਨ ਤਾਰਨ, 10 ਦਸੰਬਰ (        ) - ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡ-ਪਿੰਡ ਜਾ ਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਪੀ.ਪੀ.ਸੀ.ਬੀ. ਨੇ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕਤਾ ਤੇ ਸਿਖ਼ਲਾਈ ਸੈਸ਼ਨ ਕਰਵਾਇਆ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ