ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਮੇਰਾ ਯੁਵਾ ਭਾਰਤ' ਨੇ ਕਰਵਾਈ 'ਅਸਮਿਤਾ' ਲੀਗ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਮੇਰਾ ਯੁਵਾ ਭਾਰਤ' ਨੇ ਕਰਵਾਈ 'ਅਸਮਿਤਾ' ਲੀਗ

ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵੱਲੋਂ 'ਖੇਲੋ ਇੰਡੀਆ" ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ 'ਅਸਮਿਤਾ' ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ।
ਮੈਡਮ ਗੁਰਿੰਦਰ ਕੌਰ, ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਂਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ।
ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿਲਾਵਾਂ ਦੇ ਆਤਮਵਿਸ਼ਵਾਸ ਅਤੇ ਸਸ਼ਕਤੀਕਰਨ ਨੂੰ ਮਜ਼ਬੂਤ ਕਰਦੀਆਂ ਹਨ।
ਜ਼ਿਲ੍ਹਾ ਖੇਡ ਅਫਸਰ ਮੈਡਮ ਸਤਵੰਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਮਹਿਲਾ ਸ਼ਕਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਲੜਕੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ ਵਰਗੇ ਐਥਲੈਟਿਕਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿੱਚ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕੋਚ ਸੁਖਜੀਤ ਕੌਰ, ਕਵਲਜੀਤ ਕੌਰ, ਰਣਜੀਤ ਸਿੰਘ ਅਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ। 

Advertisement

Latest News

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ 28 ਅਪ੍ਰੈਲ- ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ...
ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ
'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ