ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ,  ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

ਫਰੀਦਕੋਟ, 21 ਜੂਨ:  ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿਖੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਦਿਵਸ ਮਨਾਇਆ ਜਾਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਆਪਣੀ ਸਿਹਤ ਅਤੇ ਮਾਨਸਿਕ ਸ਼ਾਂਤੀ ਲਈ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਜ਼ਰੂਰ ਕੱਢਣ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਤੋਂ ਦੂਰ ਰਹਿਣ ਅਤੇ ਅੰਦਰੂਨੀ ਸ਼ਾਂਤੀ ਪ੍ਰਾਪਤ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਸਪੀਕਰ ਸ. ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਾਬਕਾ ਦਿੱਲੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਵਰਗੇ ਉਪਰਾਲਿਆਂ ਰਾਹੀਂ ਯੋਗ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਹਰ ਵਰਗ ਦੇ ਲੋਕ ਇਸ ਦਾ ਲਾਭ ਲੈ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਵਿਰਾਸਤ ਦਾ ਅਨਮੋਲ ਹਿੱਸਾ ਹੈ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਅਤੇ ਆਤਮਿਕ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵੇਂ ਭਰੇ ਜੀਵਨ ਵਿੱਚ ਯੋਗ ਨੂੰ ਆਪਣੀ ਰੋਜ਼ਾਨਾ ਦੀ ਜਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਯੋਗ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ ਅਤੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਵੀ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਮੈਡਮ ਬੇਅੰਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ
ਚੰਡੀਗੜ੍ਹ, 21 ਜੂਨ : ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ
ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱਥਰ
ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪਿੰਡ ਮਹਿਲਾਂ ਵਿਖੇ ਪਾਣੀ-ਬੱਚਤ ਕਰਨ ਵਾਲੀ ਮੂੰਗਫਲੀ ਦਾ ਪ੍ਰਦਰਸ਼ਨ
22 ਤੋਂ 25 ਜੂਨ ਤੱਕ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਦਾ ਆਯੋਜਨ