ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ

ਆਦਮਪੁਰ/ਜਲੰਧਰ, 13 ਅਪ੍ਰੈਲ-   ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਤੇ ਅਵਾਜਾਈ ਦੇ ਨਾਲ-ਨਾਲ ਵਾਹਨਾਂ ਦੀ ਪਾਰਕਿੰਗ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹੁਮ-ਹੁਮਾ ਕੇ ਪਹੁੰਚਕੇ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰਨ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ