ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਅਤੇ ਡੈਂਟਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਖ਼ਸੀਅਤਾਂ ਸਮਾਜ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਦੀਆਂ ਹਨ, ਉਹ ਆਪਣੀਆਂ ਸੇਵਾਵਾਂ ਕਰਕੇ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਪਾਏ ਗਏ ਯੋਗਦਾਨ, ਵਿਸ਼ੇਸ਼ ਕਰਕੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ, ਮਾਲਵਾ ਖੇਤਰ ਲਈ ਇੱਕ ਇਤਿਹਾਸਕ ਕਦਮ ਸੀ। ਇਸ ਸੰਸਥਾ ਨੇ ਨਾ ਸਿਰਫ਼ ਹਜ਼ਾਰਾਂ ਨੌਜਵਾਨਾਂ ਨੂੰ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕੀਤੇ ਹਨ, ਸਗੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਦੇ ਆਦਰਸ਼ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਮਨ ਅਰੋੜਾ ਵੱਲੋਂ ਆਪਣੇ ਪਿਤਾ ਦੇ ਆਦਰਸ਼ਾਂ ਅਤੇ ਲੋਕ ਸੇਵਾ ਦੀ ਵਿਰਾਸਤ ਨੂੰ ਬਾਖ਼ੂਬੀ ਅੱਗੇ ਵਧਾਇਆ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। 

Advertisement

Latest News

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ: 3 ਜੁਲਾਈ , 2026-      ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ 'ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ- ਕੇਜਰੀਵਾਲ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ
ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

Advertisement