ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

 ਬਰਨਾਲਾ, 21 ਜਨਵਰੀ

 

ਮੁੱਖ ਮੰਤਰੀ .ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ .ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ .ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।

               ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ 'ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।

ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ .ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼ਮੇਰੇ ਚੋਣਵੇਂ ਗੀਤਇੱਕ ਕੋਸ਼ਿਸ਼ ਧਰਤੀ ਦੇ ਸਿਰੇ 'ਤੇਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ।

ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ।

     ਜ਼ਿਲ੍ਹਾ ਖਜ਼ਾਨਾ ਅਫ਼ਸਰ .ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ' ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

Tags:

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ