ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Patiala,10 June,2024,(Azad Soch News):- ਸ਼ਹੀਦਾਂ ਦੇ ਸਿਰਤਾਜ ਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ (Guru Sri Guru Arjan Dev Ji) ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ,ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ,ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਹਾਜ਼ਰੀ ਲਗਵਾ ਰਹੀਆਂ ਹਨ,ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ,ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ,ਗੁਰਦੁਆਰਾ ਸਾਹਿਬ ਆਈਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਦੇਵਨਗਰੀ ਪਾਂਧੇ ਪਾਸੋਂ ਸਿੱਖੀ, ਫ਼ਾਰਸੀ ਅੱਖਰ ਪਿੰਡ ਦੇ ਮਕਤਬ ਵਿੱਚੋਂ ਸਿੱਖੇ ਤੇ ਸੰਸਕ੍ਰਿਤ ਵਿਦਿਆ, ਪੰਡਤ ਬੈਣੀ ਕੋਲੋਂ ਬੈਠ ਕੇ ਲਈ,ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ ਪ੍ਰਿਥੀ ਚੰਦ, ਦੁਨਿਆਵੀਂ ਤੌਰ ਉਤੇ ਸਿਆਣਾ ਤੇ ਚਤੁਰ ਬੁੱਧੀ ਵਾਲਾ ਸੀ,ਸਾਰਾ ਕੰਮ ਕਾਰ ਇਹੀ ਸੰਭਾਲਦੇ ਸਨ ਤੇ ਇਨ੍ਹਾਂ ਦੀ ਅੱਖ ਗੁਰੂਗੱਦੀ ਉਤੇ ਸੀ,ਦੂਜੇ ਭਰਾ ਬਾਬਾ ਮਹਾਂਦੇਵ ਤਿਆਗੀ ਨਿਰਲੇਪ ਤੇ ਉਦਾਸੀ ਅਵਸਥਾ ਵਾਲੇ ਸਨ,ਸ੍ਰੀ ਗੁਰੂ ਅਰਜਨ ਦੇਵ, ਬ੍ਰਹਮ ਗਿਆਨੀ ਅਵਸਥਾ ਵਾਲੇ, ਧੀਰਜਵਾਨ, ਨਿਮਰ, ਆਤਮ ਰਸੀਏ, ਦਿਆਲੂ, ਸਮਦਰਸੀ ਤੇ ''ਬ੍ਰਹਮ ਗਿਆਨੀ ਆਪਿ ਪ੍ਰਮੇਸੁਰ'' ਸਰੂਪ ਸਨ,ਗੁਰੂ ਅਰਜਨ ਸਾਹਿਬ ਜੀ ਦੀ ਰੱਬੀ ਸ਼ਖ਼ਸੀਅਤ ਦੇ ਦਰਸ਼ਨਾਂ ਦੀ ਝਲਕ, ਭੱਟਾਂ ਦੇ ਸਵਯਾਂ ਵਿੱਚੋਂ ਵੇਖਣ ਨੂੰ ਮਿਲਦੀ ਹੈ,ਭੱਟ ਬਾਣੀ ਵਿਚ ਗੁਰੂ ਸਾਹਿਬ ਨੂੰ ''ਪਰਤਖੁ ਹਰਿ'' ਕਿਹਾ ਗਿਆ ਹੈ,ਗੁਰੂ ਸਾਹਿਬ ਦੀ ਇਹੋ ਜਹੀ ਸ਼ਖ਼ਸੀਅਤ ਸੀ ਜਿਨ੍ਹਾਂ ਦੀ ਤਕਣੀ ਨਾਲ ਪਾਪਾਂ ਦਾ ਨਾਸ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਸੀ। 
 

 

Advertisement

Latest News

ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
  ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ
ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ