ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

ਤਰਨ ਤਾਰਨ  30 ਜਨਵਰੀ

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ ਕਾਲਜ ਦੇ ਵਿਦਿਆਰਥਣਾ ਵੱਲੋਂ ਵੀ ਹਿੱਸਾ ਲਿਆ ਗਿਆ। ਇਸ ਮੌਕੇ ਸਿਹਤ ਕਰਮੀਆਂ ਅਤੇ ਵਿਦਿਆਥਣਾ ਵਲੋਂ ਕੁਸ਼ਟ ਰੋਗ ਦੀ ਰੋਕਥਾਮ ਅਤੇ ਰੋਗੀਆਂ ਨਾਲ ਭੇਦਭਾਵ ਵਿਰੁੱਧ ਸੌਂਹ ਵੀ ਚੁੱਕੀ। ਲੇਪਰੋਸੀ ਪ੍ਰੋਗਰਾਮ ਦੇ ਨੋਡਲ ਅਫਸਰ ਡਾਕਟਰ ਰਾਘਵ ਗੁਪਤਾ ਅਤੇ ਚਮੜੀ ਰੋਗ ਦੇ ਮਾਹਿਰ ਡਾਕਟਰ ਸਤਵਿੰਦਰ ਸਿੰਘ ਮੌਜੂਦ ਰਹੇ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ ਅਤੇ ਸਾਨੂੰ ਇਸ ਰੋਗ ਤੋਂ ਪੀੜਤ ਵਿਅਕਤੀ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਕੁਸ਼ਟ ਰੋਗ ਦੀ ਰੋਕਥਾਮ ਲਈ ਤਰਨ ਤਾਰਨ ਵਿਖੇ ਵਿਸ਼ੇਸ਼ ਲੇਪਰੋਸੀ ਵਿੰਗ ਸਥਾਪਿਤ ਕੀਤਾ ਹੈ ਜਿੱਥੇ ਵਿਅਕਤੀ ਦੀ ਜਾਂਚ ਅਤੇ ਦਵਾਈਆਂ ਬਿਲਕੁਲ ਮੁਫ਼ਤ ਮੁਹਈਆ ਕਰਵਾਈਆਂ ਜਾਂਦੀਆਂ ਹਨ।

ਉਹਨਾਂ  ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ ਇਲਾਜ ਉਪਲਬਧ ਹੈ। ਸਿਵਲ ਸਰਜਨ ਡਾਕਟਰ ਰਾਏ ਨੇ  ਕਿਹਾ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਕੁਛ ਰੋਗ ਦੀ ਰੋਕਥਾਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਹਨਾਂ ਜ਼ਿਲੇ ਦੇ ਮਾਸ ਮੀਡੀਆ ਵਿੰਗ ਨੂੰ ਕੁਸ਼ਟ ਰੋਗ ਰੋਕਥਾਮ ਸਬੰਧੀ ਚੱਲ ਰਹੇ ਪੰਦਰਵਾੜੇ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਰੋਗ ਦੇ ਲੱਛਣਾਂ ਅਤੇ ਬਚਾਅ ਬਾਰੇ ਪਤਾ ਚੱਲ ਸਕੇ।

 ਨੋਡਲ ਅਫਸਰ ਡਾਕਟਰ ਰਾਘਵ ਗੁਪਤਾ ਅਤੇ ਚਮੜੀ ਰੋਗ ਦੇ ਮਾਹਿਰ ਡਾਕਟਰ ਸਤਵਿੰਦਰ ਸਿੰਘ ਨੇ  ਦੱਸਿਆ ਕਿ ਜੇਕਰ ਚਮੜੀ 'ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ 'ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ। ਉਹਨਾਂ ਕਿਹਾ ਕੇ ਅਜਿਹੇ ਲੱਛਣ ਸਾਹਮਣੇ ਆਉਣ  'ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਜਾਂਚ ਕਰਵਾਈ  ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤੇ ਇਸ ਰੋਗ ਤੋ ਹੋਣ ਵਾਲੀ ਦਿਵਿਆਂਗਤਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਲੈਪਰੋਸੀ ਵਿੰਗ ਸੁਪਰਵਾਈਜ਼ਰ ਸ਼੍ਰੀਮਤੀ ਮਨਿੰਦਰ ਕੌਰ ਆਦਿ ਮੌਜੂਦ ਰਹੇ। 

Advertisement

Latest News

ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ
ਪੱਛਮੀ ਗੜਬੜੀ ਕਾਰਨ 19 ਮਾਰਚ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ
ਅਮਰੀਕਾ ਦੇ ਨਿਊ ਮੈਕਸੀਕੋ ਏਅਰ ਬੇਸ 'ਤੇ ਅੰਨ੍ਹੇਵਾਹ ਗੋਲੀਬਾਰੀ
ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ