‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

ਚੰਡੀਗੜ, 2 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ,185 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 28,025 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 433 ਗ੍ਰਾਮ ਹੈਰੋਇਨ, 29 ਕਿਲੋ ਭੁੱਕੀ, 910 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸੇਸ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 78 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 381 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ
ਬੀਮਾ ਰਕਮ ਦਾ ਪਤਾ ਲਗਾਓ ਅਤੇ ਕਵਰੇਜ ਲਈ ਕੌਣ ਯੋਗ ਹੈ
ਫ਼ਰਾਂਸ ਚੱਲ ਰਹੀ ਭਿਆਨਕ ਗਰਮੀ ਦੀ ਲਹਿਰ ਨੇ ਕਈ ਯੂਰਪੀਅਨ ਦੇਸ਼ਾਂ ਵਿਚ ਜਨਜੀਵਨ ਨੂੰ ਪ੍ਰਭਾਵਤ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708
ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ