ਅਨੁਸੂਚਿਤ ਜਾਤੀ ਉਪ ਸਕੀਮ ਅਧੀਨ ਪੌਦਿਆਂ ਦੇ ਜੈਨੇਟਿਕ ਸਰੋਤਾਂ ਨਾਲ ਸਬੰਧਤ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

ਅਨੁਸੂਚਿਤ ਜਾਤੀ ਉਪ ਸਕੀਮ ਅਧੀਨ ਪੌਦਿਆਂ ਦੇ ਜੈਨੇਟਿਕ ਸਰੋਤਾਂ ਨਾਲ ਸਬੰਧਤ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

ਅਬੋਹਰ, 28 ਨਵੰਬਰ

ਡਾ: ਗਿਆਨ ਪ੍ਰਤਾਪ ਸਿੰਘਡਾਇਰੈਕਟਰਆਈ.ਸੀ.ਏ.ਆਰ ਨੈਸ਼ਨਲ ਬਿਊਰੋ ਆਫ਼ ਪਲਾਂਟ ਜੈਨੇਟਿਕ ਰਿਸੋਰਸਜ਼ਨਵੀਂ ਦਿੱਲੀ ਦੀ ਪ੍ਰੇਰਨਾ ਨਾਲ ਸੰਸਥਾ ਦੁਆਰਾ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਭਵਨ ਆਈ.ਸੀ.ਏ.ਆਰ ਸੀਫੇਟ ਖੇਤਰ ਕੇਂਦਰ ਅਬੋਹਰ ਦੇ ਸਹਿਯੋਗ ਨਾਲ ਜ਼ਿਲ੍ਹਾ ਫਾਜਿਲਕਾ ਦੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਨੁਸੂਚਿਤ ਜਾਤੀ ਉਪ-ਯੋਜਨਾ ਦੇ ਤਹਿਤ ਪੌਦਿਆਂ ਦੇ ਜੈਨੇਟਿਕ ਸਰੋਤਾਂ ਸੰਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਖੇਤਰੀ ਕੇਂਦਰ ਸੀਫੇਟ ਅਬੋਹਰ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਗਿਆ।

ਇਸ ਪ੍ਰੋਗਰਾਮ ਵਿਖੇ ਐਨਬੀਪੀਜੀਆਰ ਨਵੀਂ ਦਿੱਲੀ ਦੀ ਟੀਮਡਾ: ਸਿਲੀਆਡਾ. ਪ੍ਰਦੀਪ ਅਤੇ ਡਾ. ਭਰਤ ਗਾਵੜੇ  ਵੱਲੋਂ ਕਿਸਾਨਾਂ ਨੂੰ ਪੌਦਿਆਂ ਦੀ ਜੈਨੇਟਿਕ ਸੰਭਾਲ ਦਾ ਇਤਿਹਾਸ ਸੁਣਾਉਂਦੇ ਹੋਏਉਨ੍ਹਾਂ ਨੂੰ ਅਜਿਹੀਆਂ ਸਥਾਨਕ ਕਿਸਮਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਜੋ ਵਾਤਾਵਰਣ ਵਿੱਚ ਵਧੀਆ ਅਤੇ ਗੁਣਵੱਤਾ ਪੈਦਾਵਾਰ ਦੇ ਰਿਹਾ ਹੋਵੇ ਅਤੇ ਉਹ ਇਸ ਖੇਤਰ ਵਿੱਚ ਫੈਲੀਆਂ ਬਿਮਾਰੀਆਂ ਅਤੇ ਕੀੜਿਆਂ ਪ੍ਰਤੀ ਰੋਧਕ ਸਮਰੱਥਾ ਹੋਣ, ਜੇਕਰ ਕਿਸਾਨਾਂ ਨੂੰ ਇਨ੍ਹਾਂ ਪਛਾਣੀਆਂ ਗਈਆਂ ਕਿਸਮਾਂ ਦੀ ਸਾਂਭ ਸੰਭਾਲ ਸਬੰਧੀ ਸਹਾਇਤਾ ਜਾਂ ਸਿਖਲਾਈ ਦੀ ਲੋੜ ਹੋਵੇਗੀ ਤਾਂ ਉਨ੍ਹਾਂ ਨੂੰ ਵੀ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਡਾ: ਅਨਿਲ ਸਾਂਗਵਾਨਡਾਇਰੈਕਟਰਖੇਤਰੀ ਖੋਜ ਕੇਂਦਰਪੰਜਾਬ ਖੇਤੀਬਾੜੀ ਯੂਨੀਵਰਸਿਟੀਅਬੋਹਰ ਨੇ ਬਾਗਬਾਨੀ ਫਸਲਾਂ ਦੀ ਮਨੁੱਖੀ ਸਿਹਤ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਪੋਸ਼ਨ ਵਾਟਿਕਾ ਮਾਡਲ  ਅਪਨਾਉਂਦੇ ਹੋਏ ਹਰ ਘਰ ਵਿਖੇ ਇਕ ਪੋਸ਼ਨ ਵਾਟਿਕਾ ਸਥਾਪਿਤ ਕਰੇ ਤਾਂ ਜੋ ਸਾਰਾ ਸਾਲ ਫਲ ਅਤੇ ਸਬਜ਼ੀਆਂ ਉਪਲਬਧ ਹੋਣ।

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਭੂਪਿੰਦਰ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗ਼ਰੀਬੀ ਦੀ ਰੇਖਾ ਤੋਂ ਉੱਪਰ ਉੱਠਣ ਦਾ ਇੱਕੋ ਇੱਕ ਰਸਤਾ ਹੈ ਗਿਆਨ ਪ੍ਰਾਪਤ ਕਰਨਾ ਹੈ ਉਨ੍ਹਾਂ ਕਿਹਾ ਕਿ ਇਥੇ ਵਿਗਿਆਨੀ ਦੁਆਰਾ ਦਿੱਤੇ ਗਿਆਨ ਰਾਹੀਂ ਤੁਸੀਂ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਦੇ ਹੋ। ਡਾ: ਪ੍ਰਕਾਸ਼ ਚੰਦ ਗੁਰਜਰ ਨੇ ਫ਼ਸਲਾਂ ਵਿੱਚ ਮਿੱਟੀ ਦੀ ਸਿਹਤ ਅਤੇ ਏਕੀਕ੍ਰਿਤ ਪੋਸ਼ਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ |

ਖੇਤਰੀ ਕੇਂਦਰ ਅਬੋਹਰ ਦੇ ਇੰਚਾਰਜ ਡਾ: ਅਮਿਤ ਨਾਥ ਨੇ ਕਿਸਾਨਾਂ ਨੂੰ ਐਨ.ਬੀ.ਪੀ.ਜੀ.ਆਰ. ਨਵੀਂ ਦਿੱਲੀ ਤੋਂ ਆਏ ਵਿਗਿਆਨੀਆਂ ਦੇ ਸ਼ਬਦਾਂ ਦੀ ਮਹੱਤਤਾ ਨੂੰ ਸਮਝਦਿਆਂ ਉਨ੍ਹਾਂ ਨੂੰ ਅਪਣਾਉਣ ਲਈ ਕਿਹਾਉਨ੍ਹਾਂ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਅਤੇ ਉਤਪਾਦਾਂ ਦੀ ਵੈਲਿਊ ਐਡੀਸ਼ਨ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੀਫੈਟ ਉਨ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹੈ। ਅਗਾਂਹਵਧੂ ਕਿਸਾਨ ਸ਼੍ਰੀ ਕਰਨੈਲ ਸਿੰਘ ਨੇ ਮੱਛੀ ਪਾਲਣ ਬਾਰੇ ਜਾਣਕਾਰੀ ਦਿੱਤੀ ਅਤੇ ਸ਼੍ਰੀ ਕਾਲੂਰਾਮ ਨੇ ਮਧੂਮੱਖੀ ਪਾਲਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਸਮੱਗਰੀਆਂ ਵੀ ਵੰਡੀਆਂ ਗਈਆਂ।

ਅੰਤ ਵਿੱਚ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ: ਅਰਵਿੰਦ ਕੁਮਾਰ ਅਹਲਾਵਤ ਨੇ ਸਮੂਹ ਮਹਿਮਾਨਾਂਪ੍ਰਬੰਧਕੀ ਟੀਮ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਇਸ ਪ੍ਰੋਗਰਾਮ ਦਾ ਸਟੇਜ ਸੰਚਾਲਨ ਸ਼੍ਰੀ ਪ੍ਰਿਥਵੀਰਾਜ ਨੇ ਕੀਤਾ।

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ