ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 12 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ "ਯੁੱਧ ਨਸ਼ਿਆਂ ਵਿਰੁੱਧ" ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 6280 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਨਾਈਟ ਡੋਮੀਨੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਸ਼ਾਮਲ ਹੈ।

ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 117 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 135 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 1.2 ਕਿਲੋਗ੍ਰਾਮ ਕੋਕੀਨ, 23.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

72ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 54 ਕਿਲੋ ਭੁੱਕੀ, 73000 ਨਸ਼ੀਲੀਆਂ ਗੋਲੀਆਂ ਅਤੇ 13.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 495 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 89 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 503 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ 'ਡੀਐਡਿਕਸ਼ਨ' ਹਿੱਸੇ ਵਜੋਂ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਹੈ।

---------
Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621