ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ 'ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ 'ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਚੰਡੀਗੜ੍ਹ, 20 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ10 ਜ਼ਿਲ੍ਹਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਪ੍ਰਵੇਸ਼/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 111ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 505 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫ.ਆਈ.ਆਰ. ਦਰਜ ਕਰਕੇ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 111 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,372 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 3 ਕਿਲੋ ਅਫੀਮ, 118 ਕਿਲੋ ਭੁੱਕੀ ਅਤੇ 11,170 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 543 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ, ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 78 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ