ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਚੰਡੀਗੜ੍ਹ, 9 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-23' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ  ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 346 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 283 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,864 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 429 ਗ੍ਰਾਮ ਅਫੀਮ, 6 ਕਿਲੋ ਗਾਂਜਾ, 21 ਕਿਲੋ ਭੁੱਕੀ ਅਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।


ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ