ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ 5 ਮਈ,
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ।
*ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ*
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
*ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ*
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫੇ ਦਾ ਮਾਲਿਕ ਸੁਨਿਸ਼ਚਿਤ ਕਰੇ ਕਿ ਕੈਫੇ 'ਚ ਆਉਣ ਵਾਲੇ ਵਿਅਕਤੀ ਦੀ ਪਹਿਚਾਣਉਸਦਾ ਪਹਿਚਾਣ ਸਬੂਤਨਾਂਪਤਾਮੋਬਾਇਲ ਨੰਬਰ ਆਦਿ ਰਜਿਸਟਰ 'ਚ ਦਰਜ ਕਰੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸ਼ਟੇਸ਼ਨ 'ਚ ਦੇਣੀ ਚਾਹੀਦੀ ਹੈ।  ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋ ਵਰਜਿਤ ਕਰੇ। ਕੈਫੇ ਦਾ ਮਾਲਕ ਆਪਣੇ ਲਗਾਏ ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਂਪਤਾਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਦਰਜ ਕਰਵਾਉਣ ਨੂੰ ਯਕੀਨੀ ਬਣਾਉਣਗੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋ ਘੱਟ 6 ਮਹੀਨੇ ਤੱਕ ਰੱਖਣਾ ਲਾਜ਼ਮੀ ਹੈ।
*ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਦੇ ਆਦੇਸ਼*
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਰੇ ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਸਮਾਗਮ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਅਤੇ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈਉਸ ਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ ਕਿਉਕਿ ਇਸ ਨਾਲ ਜਿੱਥੇ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ਼ ਪੈਲੇਸਾਂ ਦੇ ਮਾਲਕ ਅਤੇ ਮੈਰਿਜ਼ ਪੈਲੇਸਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621