.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

ਮਾਲੇਰਕੋਟਲਾ13 ਮਾਰਚ -  

                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।

                    ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ 3 ਤੋਂ 6 ਸਾਲ ਦੇ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ ਖੇਡੋਸਿੱਖੋਅੱਗੇ ਵਧੋ (Play-Learn-Grow)”  ਥੀਮ ਹੇਠ ਆਂਗਣਵਾੜੀ ਓਲੰਪਿਕ ਖੇਡਾਂ2026” ਮਨਾਇਆ ਗਿਆ।

                    ਇਸ ਮੌਕੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਸਿਖਲਾਈ ਭਰੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਦੌੜ ਮੁਕਾਬਲੇਨਿੰਬੂ-ਚਮਚਾ ਦੌੜਬੋਰੀ ਦੌੜਗੇਂਦ ਨਾਲ ਖੇਡਾਂਰੁਕਾਵਟ ਦੌੜਛੱਡਣ ਅਤੇ ਸੰਤੁਲਨ ਬਣਾਉਣ ਵਾਲੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਣ ਦਾ ਮੌਕਾ ਦਿੰਦੀਆਂ ਹਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

                    ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੋਟਰ ਸਕਿਲਜ਼ ਨੂੰ ਮਜ਼ਬੂਤ ਕਰਨਾਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ ਹੈ। ਇਸ ਦੇ ਨਾਲ-ਨਾਲ ਬੱਚਿਆਂ ਵਿੱਚ ਟੀਮ ਵਰਕਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ।

                    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਮਾਪਿਆਂ ਨੂੰ ਵੀ ਇਸ ਪ੍ਰੋਗਰਾਮ ਨਾਲ ਜੋੜਿਆ ਗਿਆ ਤਾਂ ਜੋ ਬੱਚਿਆਂ ਦੇ ਵਿਕਾਸ ਵਿੱਚ ਘਰ ਅਤੇ ਆਂਗਣਵਾੜੀ ਸੈਂਟਰ ਦੋਹਾਂ ਦਾ ਸਾਂਝਾ ਯੋਗਦਾਨ ਬਣ ਸਕੇ। ਆਂਗਣਵਾੜੀ ਓਲੰਪਿਕ ਖੇਡਾਂ2026” ਦੇ ਆਯੋਜਨ ਨਾਲ ਬੱਚਿਆਂ ਨੂੰ ਖੁਸ਼ਗਵਾਰ ਅਤੇ ਸਿੱਖਣ ਭਰਪੂਰ ਵਾਤਾਵਰਣ ਪ੍ਰਦਾਨ ਕੀਤਾ ਗਿਆ।

                    ਇਸ ਮੌਕੇ ਆਂਗਣਵਾੜੀ ਵਰਕਰ ਪਰਮਜੀਤ ਕੌਰਸਰਬਜੀਤ ਕੌਰਰਿਸ਼ੂ ਚੋਪੜਾਕੁਲਵਿੰਦਰ ਕੌਰਜਸਵੀਰ ਕੌਰਹਰਪ੍ਰੀਤ ਕੌਰਨੀਸ਼ਾ ਗੁਪਤਾਜਸਪ੍ਰੀਤ ਕੌਰਗੁਰਜੀਤ ਕੌਰਸੁਖਪਾਲ ਕੌਰ ਅਤੇ ਕਮਲਜੀਤ ਕੌਰ ਹਾਜ਼ਰ ਸਨ।  

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ