ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 01 ਨਵੰਬਰ:

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ  ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਪਰਾਲੀ ਨੂੰ ਸੋਧ ਕੇ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ ਦੀ ਤਕਨੀਕ ਬਾਰੇ ਵੀ ਦੱਸਿਆ।

ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਦੱਸਿਆ ਕਿ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦਾ ਸੁਨੇਹਾ ਪਿੰਡ ਦੇ ਕਿਸਾਨਾਂ ਤੱਕ ਪਹੁੰਚਾ ਕੇ ਇਸ ਸਮਾਜਿਕ ਕੰਮ ਵਿੱਚ ਉਹ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ ਇਸ ਤੋਂ ਇਲਾਵਾ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। 

ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲਾਪੋਸਟਰ ਮੁਕਾਬਲੇ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ। ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿੱਚ ਪਰਾਲੀ ਸੰਭਾਲ ਨਾਲ ਸਬੰਧਿਤ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ