ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਅਤੇ ਕਾਰੀਗਰਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕਰਨਾ ਸੀ।

      ਰਾਫਟ ਮੇਲੇ ਦੌਰਾਨ ਫੁਲਕਾਰੀਨੀਟਿੰਗ ਪ੍ਰੋਡਕਟਹਲਦੀਅਚਾਰਮੁਰੱਬੇਚਟਣੀਆਂਆਯੁਰਵੈਦਿਕ ਦਵਾਈਆਂ ਅਤੇ ਫੂਡ ਸਟਾਲਾਂ ਸਮੇਤ ਕੁੱਲ 30 ਸਟਾਲਾਂ ਲਗਾਈਆਂ ਗਈਆਂ। ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਰਾਹੀਂ ਆਪਣੀ ਕਲਾ ਅਤੇ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।

     ਇਸ ਤੋਂ ਇਲਾਵਾ ਕਰਾਫਟ ਮੇਲੇ ਦੌਰਾਨ ਡਾਇਰੀ ਵਿਭਾਗਪਸ਼ੂ ਪਾਲਣਮੱਛੀ ਪਾਲਣਲੀਡ ਬੈਂਕਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋਐਸ.ਸੀ. ਕਾਰਪੋਰੇਸ਼ਨਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰਡੀ-ਅਡੀਕਸ਼ਨ ਸੈਂਟਰ ਰੂਪਨਗਰਜ਼ਿਲ੍ਹਾ ਉਦਯੋਗ ਕੇਂਦਰਬਾਗਬਾਨੀ ਵਿਭਾਗਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਰੈਡ ਕਰਾਸ ਅਤੇ ਐਨ.ਯੂ.ਐਲ.ਐਮ. ਰੂਪਨਗਰ ਆਦਿ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਲੋਕ ਭਲਾਈ ਸਕੀਮਾਂ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ।

     ਰਾਫਟ ਮੇਲੇ ਦੌਰਾਨ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰ ਜਯੋਤੀ ਸਿੰਘ ਅਤੇ ਅਸਿਸਟੈਂਟ ਕਮਿਸ਼ਨਰ ਅਭਿਮੰਨਯੂ ਮਲਿਕ ਵੱਲੋਂ ਵੱਖ-ਵੱਖ ਸਟਾਲਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਪੇਂਡੂ ਆਜੀਵਿਕਾ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਦੇ ਹਨ । 

Advertisement

Latest News

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ
ਚੰਡੀਗੜ੍ਹ, 1 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ...
ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ
ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ
ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ
ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ
ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ