ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਰਾਮਾਂ ਮੰਡੀ ਵਿਖੇ ਜੈਨ ਗਰਲਜ਼ ਕਾਲਜ ਵਿੱਚ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਸਵੀਪ ਟੀਮ ਤਲਵੰਡੀ ਸਾਬੋ ਵਲੋਂ 1 ਅਪ੍ਰੈਲ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਅਤੇ ਲੋਕ ਸਭਾ ਚੋਣਾਂ 2024 ਵਿੱਚ ਬਿਨਾਂ ਕਿਸੇ ਡਰਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਪੈਂਫਲਿਟ ਛਪਵਾ ਕੇ ਵੀ ਆਮ ਲੋਕਾਂ ਨੂੰ ਵੰਡੇ ਗਏ।

ਇਸ ਮੌਕੇ ਹਾਜ਼ਰ ਕਾਲਜ ਦੇ ਸਟਾਫ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਦੀ ਗਤੀਵਿਧੀ ਕਰਨ ਦੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਅਹਿਦ ਲਿਆ।

ਇਸ ਦੌਰਾਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਨੇ ਆਮ ਲੋਕਾਂ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਟੀਮ ਮੈਬਰ ਖੁਸ਼ਦੀਪ ਸਿੰਘ, ਲਖਵੀਰ ਸਿੰਘਅਮਨਜੋਤ ਕੌਰਗੁਰਪ੍ਰੀਤ ਕੌਰ, ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਆਦਿ ਹਾਜ਼ਰ ਸਨ। 

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ