ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ26 ਫਰਵਰੀ

 

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ ਲੱਗੇ ਕੈਂਪ ਵਿੱਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ।

 

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ ਤਾਂ ਜੋ ਮਰੀਜਾਂ ਨੂੰ ਕੋਈ ਖੱਜਲ-ਖੁਆਰੀ ਨਾ ਝਲਣੀ ਪਵੇ।

 

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਗਰੀਬ ਅਤੇ ਪਿੱਛੜੇ ਵਰਗਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਖਿਆ ਵਿੱਚ ਇਨ੍ਹਾਂ ਸਿਹਤ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਇਹ ਕੈਂਪ ਇੱਕ ਥਾਂ ਤੇ ਲਗਾਤਾਰ 6 ਦਿਨ ਲਗੇਗਾ ਅਤੇ ਇਨ੍ਹਾਂ ਦਿਨਾਂ ਵਿਚ ਇਕ ਵਾਰਡ ਨੂੰ ਕਵਰ ਕਰ ਦਿੱਤਾ ਜਾਵੇਗਾ।

 

ਇਸ ਮੌਕੇ ਰਿੰਕੂ ਬਾਂਸਲ, ਇਕਬਾਲ ਸਿੰਘ ਬਰਾੜ, ਬਲਰਾਜ ਸਿੰਘ ਭੁੱਲਰ, ਸੁਮਿਤ ਗਰਗ, ਸਨੀ ਕੁੱਕੜ, ਨਿਰੰਜਨ ਸਿੰਘ ਰੱਖੜਾ, ਸਾਹਿਲ ਕੁੱਬਾ, ਪਵਨ ਕੁੱਕੜ, ਗੁਰਦੀਪ ਸਿੰਘ ਸਰਪੰਚ ਰੋੜਾਂਵਾਲਾ ਅਤੇ ਸ਼ਹਿਰ ਵਾਸੀ ਹਾਜ਼ਰ ਸਨ। 

Advertisement

Latest News

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
* ਚੰਡੀਗੜ੍ਹ, 26 ਫ਼ਰਵਰੀ 2026 ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ