“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

 “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

ਫਰੀਦਕੋਟ 30 ਮਾਰਚ () ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ,ਫਰੀਦਕੋਟ ਦੇ ਯਤਨਾਂ ਸਦਕਾ ਮਿਤੀ 30.03.2026 ਨੂੰ ਰਵੀਦਾਸ  ਧਰਮਸ਼ਾਲਾ ਬਲਬੀਰ ਬਸਤੀ ਫਰੀਦਕੋਟ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਹ ਸੇਵਾਵਾਂ ਵਰਤਣ ਲਈ ਪ੍ਰੇਰਿਤ ਕਰਨਾ ਸੀ।

ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ, ਏਟੀਐਮ ਦੀ ਸੁਰੱਖਿਅਤ ਵਰਤੋਂ,ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੋ ਲਾਭ ਦਿੱਤਾ ਜਾਣਾ ਹੈ ਅਤੇ ਸੁਰੱਖਿਅਤ ਵਰਤੋਂ ਅਤੇ ਸਾਇਬਰ ਠੱਗੀਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿੱਤੀ ਲੈਣ-ਦੇਣ ਦੌਰਾਨ ਸਾਵਧਾਨੀਆਂ ਬਾਰੇ ਵੀ ਸਮਝਾਇਆ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਮਦਦਗਾਰ ਸੁਝਾਅ ਦਿੱਤੇ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੇ ਕੈਂਪ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਕੈਂਪ ਵਿੱਚ ਹਾਜ਼ਰ ਲਾਭਪਾਤਰੀਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਨਾਲ ਉਨ੍ਹਾਂ ਵਿੱਚ ਆਤਮਵਿਸ਼ਵਾਸ ਵਧਦਾ ਹੈ ਅਤੇ ਉਹ ਡਿਜੀਟਲ ਸੇਵਾਵਾਂ ਨੂੰ ਨਿਡਰ ਹੋ ਕੇ ਵਰਤ ਸਕਦੇ ਹਨ। 

Advertisement

Latest News

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ
ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ